HomePunjab Newsਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ...

ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਦਾਇਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰ ਲਿਖ ਕੇ ਦਿੱਤਾ ਸੁਝਾਅ; ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਪੱਤਰ ਵਿੱਚ ਮੁੱਖ ਮੰਤਰੀ ਨੂੰ ‘ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ’ ਐਲਾਨੇ ਜਾਣ ਦਾ ਹਵਾਲਾ ਦਿੰਦਿਆਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਨੈਲ ਸਿੰਘ ਪੰਜੋਲੀ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਸਿੱਖ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਸੰਗਠਿਤ ਢੰਗ ਨਾਲ ਸੰਘਰਸ਼ ਕਰਨ ਦੀ ਲੋੜ ਹੈ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਮਾਮਲੇ ਨੂੰ ਅੱਗੇ ਵਧਾਉਣ ਲਈ ਪੰਥਕ ਏਕਤਾ ਅਤੇ ਸਾਂਝੇ ਯਤਨ ਅਹਿਮ ਹਨ।

ਇਹ ਪੱਤਰ ਕਰਨੈਲ ਸਿੰਘ ਪੰਜੋਲੀ ਵੱਲੋਂ 6 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੀ ਆਗਿਆ ਲੈਣ ਲਈ ਭੇਜੇ ਗਏ ਪੱਤਰ ਦੇ ਜਵਾਬ ਵਿੱਚ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਆਪਣੇ ਜਵਾਬ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਨੁਮਾਇੰਦੇ ਵਜੋਂ ਪੰਥਕ ਸੰਸਥਾ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ ਨੂੰ ਵੀ ਉਜਾਗਰ ਕੀਤਾ ਹੈ।

ਪੱਤਰ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨੁਮਾਇੰਦੇ ਹੋਣ ਦੇ ਨਾਤੇ ਕਰਨੈਲ ਸਿੰਘ ਪੰਜੋਲੀ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨ ਅਤੇ ਉਨ੍ਹਾਂ ’ਤੇ ਪਹਿਰਾ ਦੇਣ। ਇਸੇ ਆਧਾਰ ’ਤੇ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments