HomePunjab News2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ: ਸੁਖਬੀਰ ਬਾਦਲ 'ਆਪ' ਵਿੱਚ ਗਏ...

2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ: ਸੁਖਬੀਰ ਬਾਦਲ ‘ਆਪ’ ਵਿੱਚ ਗਏ ਆਗੂਆਂ ਤੇ ਵਰਕਰਾਂ ਦੀ ਹੋਵੇਗੀ ਘਰ ਵਾਪਸੀ

ਬੀਜੇਪੀ ਨਾਲ ਗਠਜੋੜ ਬਾਰੇ ਸਿੱਧਾ ਜਵਾਬ ਦੇਣ ਤੋਂ ਕੀਤਾ ਗੁਰੇਜ਼, ਕਿਹਾ- ਫਿਲਹਾਲ ਪੂਰਾ ਧਿਆਨ ਪਾਰਟੀ ਨੂੰ ਮਜ਼ਬੂਤ ਕਰਨ ‘ਤੇ 

ਚੰਡੀਗੜ੍ਹ, 11 ਜੂਨ 2026 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਸਰਕਾਰ ਬਣਾਏਗਾ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ‘ਤੇ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਹਰ ਵਰਕਰ ਤੱਕ ਨਿੱਜੀ ਪਹੁੰਚ ਬਣਾਈ ਜਾ ਰਹੀ ਹੈ।

ਬਾਦਲ ਨੇ ਕਿਹਾ ਕਿ ਅਕਾਲੀ ਦਲ ਆਪਣੇ ਪੁਰਾਣੇ ਆਧਾਰ ਨੂੰ ਮੁੜ ਮਜ਼ਬੂਤ ਕਰਨ ਲਈ ਕੰਮ ਕਰ ਰਿਹਾ ਹੈ ਅਤੇ 2022 ਦੀਆਂ ਚੋਣਾਂ ਦੌਰਾਨ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਗਏ ਆਗੂਆਂ ਅਤੇ ਵਰਕਰਾਂ ਨੂੰ ਮੁੜ ਅਕਾਲੀ ਦਲ ਨਾਲ ਜੋੜਨ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਉਨ੍ਹਾਂ ਤੋਂ ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦਾ ਪੂਰਾ ਧਿਆਨ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਨ ‘ਤੇ ਕੇਂਦਰਿਤ ਹੈ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੇ ਪੁਰਾਣੇ ਸਾਥੀਆਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਚੋਣਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments