HomePunjab Newsਕੇਂਦਰ ਸਰਕਾਰ ਖ਼ਿਲਾਫ਼ ਕੌਕਰੇਚ ਜਨਤਾ ਪਾਰਟੀ ਦਾ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਖ਼ਿਲਾਫ਼ ਕੌਕਰੇਚ ਜਨਤਾ ਪਾਰਟੀ ਦਾ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ

ਪਾਰਟੀ ਮੁਖੀ ਅਭਿਜੀਤ ਦੀਪਕੇ ਨੇ ਮੋਦੀ ਸਰਕਾਰ ‘ਤੇ ਲਾਏ ਵਿਰੋਧੀਆਂ ਦੀ ਆਵਾਜ਼ ਦਬਾਉਣ ਦੇ ਦੋਸ਼, ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਦੇ ਮੁੱਦਿਆਂ ‘ਤੇ ਵੀ ਘੇਰਿਆ

ਅੰਮ੍ਰਿਤਸਰ, — ਕੌਕਰੇਚ ਜਨਤਾ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ ਕੀਤੀ। ਪ੍ਰੋਗਰਾਮ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ।ਗੋਲਡਨ ਗੇਟ ਨੇੜੇ ਆਯੋਜਿਤ ਸਮਾਗਮ ਦੌਰਾਨ ਅਭਿਜੀਤ ਦੀਪਕੇ ਨੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਦੇਸ਼ ਵਿੱਚ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਦੀਪਕੇ ਨੇ ਕਿਹਾ ਕਿ ਉਹ ਅੰਦੋਲਨ ਦੌਰਾਨ ਦਿੱਲੀ ਗਏ ਸਨ ਅਤੇ ਉਨ੍ਹਾਂ ਨੇ ਖੁਦ ਦੇਖਿਆ ਕਿ ਕਿਸ ਤਰ੍ਹਾਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ।

ਉਨ੍ਹਾਂ ਸਿੱਖਿਆ ਖੇਤਰ ਨਾਲ ਜੁੜੇ ਮੁੱਦਿਆਂ ਅਤੇ ਹਾਲ ਹੀ ਵਿੱਚ ਹੋਈਆਂ ਪ੍ਰੀਖਿਆਵਾਂ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਨੂੰ ਲੈ ਕੇ ਵੀ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਆਈਆਂ ਖਾਮੀਆਂ ਲਈ ਸਰਕਾਰ ਨੂੰ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਲੋਕਾਂ ਤੋਂ ਵੀ ਇਸ ਬਾਰੇ ਰਾਏ ਲਈ, ਜਿਸ ‘ਤੇ ਭੀੜ ਨੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਦਾ ਸਮਰਥਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ।

ਇਸ ਰੋਸ ਪ੍ਰਦਰਸ਼ਨ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਬਟਾਲਾ, ਲੁਧਿਆਣਾ ਅਤੇ ਹੋਰ ਕਈ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹੋਏ, ਜਿਨ੍ਹਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵੀ ਦੇਖਣ ਨੂੰ ਮਿਲੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments