HomePunjab Newsਬਹਿਬਲ ਕਲਾਂ ਗੋਲੀਕਾਂਡ: ਵਿਸ਼ੇਸ਼ ਜਾਂਚ ਟੀਮ ਨੇ ਸਾਂਪਲਾ ਨੂੰ ਤਲਬ ਕੀਤਾ!

ਬਹਿਬਲ ਕਲਾਂ ਗੋਲੀਕਾਂਡ: ਵਿਸ਼ੇਸ਼ ਜਾਂਚ ਟੀਮ ਨੇ ਸਾਂਪਲਾ ਨੂੰ ਤਲਬ ਕੀਤਾ!

ਵਰ੍ਹਾ 2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਕੁਮਾਰ ਸਾਂਪਲਾ ਨੂੰ ਪੁੱਛਗਿੱਛ ਲਈ 22 ਜੂਨ ਨੂੰ ਤਲਬ ਕੀਤਾ ਹੈ। ਜਾਰੀ ਕੀਤੇ ਗਏ ਸਰਕਾਰੀ ਨੋਟਿਸ ਮੁਤਾਬਕ ਸਾਂਪਲਾ ਨੂੰ ਜਲੰਧਰ ਸਥਿਤ ਪੰਜਾਬ ਆਰਮਡ ਪੁਲੀਸ (ਪੀਏਪੀ) ਕੰਪਲੈਕਸ ਵਿੱਚ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ।

ਕੋਡ ਆਫ਼ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ) ਦੀ ਧਾਰਾ 160 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਦੀ ਧਾਰਾ 179 ਤਹਿਤ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜਾਂਚ ਟੀਮ ਦਾ ਮੰਨਣਾ ਹੈ ਕਿ ਵਿਜੇ ਸਾਂਪਲਾ ਇਸ ਮਾਮਲੇ ਨਾਲ ਸਬੰਧਿਤ ਤੱਥਾਂ ਅਤੇ ਹਾਲਾਤਾਂ ਬਾਰੇ ਜਾਣਕਾਰੀ ਰੱਖਦੇ ਹਨ। ਨਾਲ ਹੀ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਦੂਜੇ ਪਾਸੇ, ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਵਿਜੇ ਕੁਮਾਰ ਸਾਂਪਲਾ ਨੇ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹਨ, ਪਰ ਪਹਿਲਾਂ ਤੋਂ ਨਿਰਧਾਰਤ ਭਾਜਪਾ ਦੇ ਪ੍ਰੋਗਰਾਮਾਂ ਕਾਰਨ ਉਨ੍ਹਾਂ ਨੇ ਐੱਸਆਈਟੀ ਕੋਲੋਂ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੌਰੇ ‘ਤੇ ਹਨ ਅਤੇ ਇਸ ਕਾਰਨ ਉਨ੍ਹਾਂ ਦੀ ਮੌਜੂਦਗੀ ਲਾਜ਼ਮੀ ਹੈ।

ਸਾਂਪਲਾ ਨੇ ਸੰਮਨ ਜਾਰੀ ਹੋਣ ‘ਤੇ ਹੈਰਾਨੀ ਵੀ ਜਤਾਈ ਅਤੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਨਾਲ ਉਨ੍ਹਾਂ ਦਾ ਨਾ ਕੋਈ ਸਿੱਧਾ ਅਤੇ ਨਾ ਹੀ ਅਸਿੱਧਾ ਸਬੰਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ, ਫਿਰ ਵੀ ਨਵੀਂ ਤਾਰੀਖ ਮਿਲਣ ਉਪਰੰਤ ਉਹ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਜਾਂਚ ਏਜੰਸੀ ਦੇ ਹਰ ਸਵਾਲ ਦਾ ਜਵਾਬ ਦੇਣਗੇ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੱਕ ਨੂੰ ਦੂਰ ਕਰਨ ਲਈ ਪੂਰਾ ਸਹਿਯੋਗ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments